JALANDHAR WEATHER

ਆਫ਼ਤ ਰਾਹਤ ਵਜੋਂ ਪੰਜਾਬ ਨੂੰ ਦਿੱਤੇ ਜਾਣ 20,000 ਕਰੋੜ ਰੁਪਏ- ਅਮਨ ਅਰੋੜਾ

ਪਠਾਨਕੋਟ, 9 ਸਤੰਬਰ- ਹੜ੍ਹ ਪ੍ਰਭਾਵਿਤ ਪੰਜਾਬ ਦੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ’ਤੇ, ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਬਾਰੇ ਇਕ ਵੀ ਸ਼ਬਦ ਨਹੀਂ ਬੋਲਿਆ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਔਖੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਆਫ਼ਤ ਰਾਹਤ ਵਜੋਂ ਪੰਜਾਬ ਨੂੰ ਘਟੋ-ਘੱਟ 20,000 ਕਰੋੜ ਰੁਪਏ ਦਾ ਪੈਕਜ ਦਿੱਤਾ ਜਾਣਾ ਚਾਹੀਦਾ ਹੈ ਅਤੇ ਬਕਾਇਆ 60,000 ਕਰੋੜ ਰੁਪਏ ਵੀ ਪੰਜਾਬ ਨੂੰ ਦਿੱਤੇ ਜਾਣੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ