ਹਿਮਾਚਲ: ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸ਼ਿਮਲਾ, 9 ਸਤੰਬਰ- ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ ਮੇਲ ਰਾਹੀਂ ਦਿੱਤੀ ਗਈ ਧਮਕੀ ਤੋਂ ਬਾਅਦ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਐਮਰਜੈਂਸੀ ਵਿਚ ਦਾਖਲ ਮਰੀਜ਼ ਵੀ ਉੱਥੋਂ ਭੱਜ ਗਏ। ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਕਰਮਚਾਰੀ ਮੌਕੇ ’ਤੇ ਮੌਜੂਦ ਹਨ ਅਤੇ ਹਰ ਥਾਂ ਦੀ ਜਾਂਚ ਕਰ ਰਹੇ ਹਨ।
ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਹਿਮਾਚਲ ਵਿਖੇ ਪੁੱਜ ਰਹੇ ਹਨ, ਜਿਸ ਕਾਰਨ ਇਸ ਧਮਕੀ ਨੂੰ ਹੋਰ ਵੀ ਗੰਭੀਰ ਰੂਪ ਵਜੋਂ ਦੇਖਿਆ ਜਾ ਰਿਹਾ ਹੈ।