ਨਿਪਾਲ: ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕਾਠਮੰਡੂ, 9 ਸਤੰਬਰ- ਨਿਪਾਲ ਵਿਚ ਭ੍ਰਿਸ਼ਟਾਚਾਰ ਵਿਰੁੱਧ ਨੌਜਵਾਨਾਂ ਦੇ ਵਿਰੋਧ ਵਿਚਕਾਰ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਪਾਲ ਸਰਕਾਰ ਨੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸੋਸ਼ਲ ਮੀਡੀਆ ਤੋਂ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ। ਪਾਬੰਦੀ ਹਟਾਉਣ ਦਾ ਐਲਾਨ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਰਕਾਰ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਨੇ ਕੀਤਾ ਸੀ, ਪਰ ਇਸ ਐਲਾਨ ਤੋਂ ਬਾਅਦ ਵੀ ਪ੍ਰਦਰਸ਼ਨਕਾਰੀ ਫਿਰ ਸੜਕਾਂ ’ਤੇ ਉਤਰ ਆਏ ਹਨ ਅਤੇ ਸਰਕਾਰ ਵਿਰੁੱਧ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਓਲੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।