ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਕਰਮਚਾਰੀਆਂ ਨੂੰ ਮਿਲੇ

ਹਿਮਾਚਲ ਪ੍ਰਦੇਸ਼, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਵਿਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਕਰਮਚਾਰੀਆਂ ਨੂੰ ਵੀ ਮਿਲੇ ਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਵੀ ਪੁੱਛੀਆਂ ਤੇ ਹੌਸਲਾ ਅਫਜ਼ਾਈ ਕੀਤੀ।