ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਰਾਹਤ ਪੈਕੇਜ 1600 ਕਰੋੜ ਦਾ ਐਲਾਨ

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਸਪੈਸ਼ਲ ਪੈਕੇਜ 1600 ਕਰੋੜ ਦਾ ਐਲਾਨ ਕੀਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50-50 ਹਜ਼ਾਰ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਵੀ ਸਰਵੇਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰੈਸਕਿਊ ਟੀਮਾਂ ਨਾਲ ਵੀ ਗੱਲਬਾਤ ਕੀਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕਿਸਾਨਾਂ ਦੀ ਵੀ ਗੱਲਬਾਤ ਸੁਣੀ।