JALANDHAR WEATHER

ਦਿੱਲੀ ਸਰਕਾਰ ਵਲੋਂ ਪੰਜਾਬ ਲਈ 5 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਨਵੀਂ ਦਿੱਲੀ, 9 ਸਤੰਬਰ-ਅੱਜ ਦਿੱਲੀ ਸਰਕਾਰ ਨੇ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਦੇ ਪਰਿਵਾਰਾਂ ਦੀ ਮਦਦ ਲਈ 5 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਜੀ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਦਿੱਲੀ ਸਰਕਾਰ ਅਤੇ ਹਰ ਦਿੱਲੀ ਵਾਸੀ ਇਸ ਮੁਸ਼ਕਿਲ ਸਮੇਂ ਵਿਚ ਇਕ ਪਰਿਵਾਰ ਵਾਂਗ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਖੜ੍ਹਾ ਹੈ।ਇਹ ਦਾਨ ਰਾਸ਼ੀ ਹਰ ਦਿੱਲੀ ਵਾਸੀ ਦੇ ਪਿਆਰ ਅਤੇ ਸਨੇਹ ਦਾ ਪ੍ਰਤੀਕ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਦੇ ਜੀਵਨ ਨੂੰ ਆਮ ਵਾਂਗ ਲਿਆਉਣ ਵਿਚ ਮਦਦਗਾਰ ਸਾਬਤ ਹੋਵੇਗਾ। ਦਿੱਲੀ ਸਰਕਾਰ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅਸੀਂ ਸਾਰੇ ਇਕੱਠੇ ਪ੍ਰਾਰਥਨਾ ਕਰਦੇ ਹਾਂ ਕਿ ਪੰਜਾਬ ਵਿਚ ਸਥਿਤੀ ਜਲਦੀ ਸੁਧਰੇ ਅਤੇ ਹਰ ਘਰ ਵਿਚ ਖੁਸ਼ੀ ਅਤੇ ਮੁਸਕਰਾਹਟ ਵਾਪਸ ਆਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ