11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 10 ਸਤੰਬਰ- ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ। ਵਾਰਾਣਸੀ ਵਿਚ ਸਵੇਰੇ ਲਗਭਗ 11:30 ਵਜੇ, ਪ੍ਰਧਾਨ ਮੰਤਰੀ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾ. ਨਵੀਨਚੰਦਰ ਰਾਮਗੁਲਾਮ ਦੀ ਮੇਜ਼ਬਾਨੀ ਕਰਨਗੇ, ਜੋ 9-16 ਸਤੰਬਰ 2025 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇਹਰਾਦੂਨ ਜਾਣਗੇ ਅਤੇ ਸ਼ਾਮ 4:15 ਵਜੇ ਦੇ ਕਰੀਬ ਉਹ ਉੱਤਰਾਖੰਡ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ। ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਅਧਿਕਾਰੀਆਂ ਨਾਲ ਇਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ।