JALANDHAR WEATHER

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹੜ੍ਹ ਪੀੜਤ ਪਿੰਡ ਸ਼ਾਹਪੁਰ ਦਾ ਦੌਰਾ

ਓਠੀਆ, ਅੰਮ੍ਰਿਤਸਰ, 10 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਗਿਆ ਸੀ ਅਤੇ ਉਨ੍ਹਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਸਨ, ਜਿਸ ਕਾਰਨ ਉਨ੍ਹਾਂ ਕੋਲ ਨਾ ਪਸ਼ੂਆਂ ਲਈ ਚਾਰਾ ਅਤੇ ਨਾ ਹੀ ਕੋਈ ਆਪਣੇ ਪਰਿਵਾਰ ਲਈ ਰਾਸ਼ਨ ਨਾ ਹੋਣ ਕਾਰਨ ਪੀੜਤ ਕਿਸਾਨ ਉਦਾਸੀ ਦੇ ਆਲਮ ਵਿਚ ਹਨ। ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਅੱਜ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ ਦੀ ਅਗਵਾਈ ਹੇਠ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਜਥੇਦਾਰਾਂ ਵਲੋਂ ਅੱਜ ਪਿੰਡ ਸ਼ਾਹਪੁਰ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਵਲੋਂ ਸਰਹੱਦੀ ਪਿੰਡ ਭਿੰਡੀ ਔਲਖ, ਭਿੰਡੀ ਸੈਦਾਂ, ਜਸਤਰਵਾਲ, ਛੀਨਾ ਕਰਮ ਸਿੰਘ, ਉਮਰਪੁਰਾ, ਨੇਪਾਲ, ਮਿਆਦੀਆਂ, ਸ਼ਾਹਪੁਰ, ਪੰਜੂਕਰਾਲ, ਕੋਟਲੀ ਕੈਰੋਟਾਣਾ ਅਤੇ ਹੋਰ ਸਰਹੱਦੀ ਪਿੰਡਾਂ ਦੇ ਕਿਸਾਨਾਂ ਦਾ ਜੋ ਹੜ੍ਹਾਂ ਨਾਲ ਨੁਕਸਾਨ ਹੋਇਆ ਹੈ, ਦਾ ਜਾਇਜ਼ਾ ਲਿਆ। ਪਿੰਡ ਸ਼ਾਹਪੁਰ ਦੇ ਹੜ੍ਹ ਪੀੜਤ ਕਿਸਾਨ ਪਰਮਜੀਤ ਸਿੰਘ ਤੇ ਹੋਰ ਕਿਸਾਨਾਂ ਦੀਆਂ ਪਾਣੀ ਵਿਚ ਡੁੱਬੀਆਂ ਫਸਲਾਂ ਦੇਖ ਕੇ ਉਹ ਭਾਵੁਕ ਹੋਏ। ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਆਪਣੀਆਂ ਫਸਲਾਂ ਦੇ ਉਨ੍ਹਾਂ ਨੂੰ ਦੁਖੜੇ ਸੁਣਾਏ ਅਤੇ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ, ਉਹ ਕਿਸਾਨ ਹੀ ਪਸ਼ੂਆਂ ਲਈ ਚਾਰਾ, ਰਾਸ਼ਨ ਅਤੇ ਹੋਰ ਸਮੱਗਰੀ ਲੈ ਕੇ ਜਾਣ। ਕਈ ਲੋਕ ਇਸ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ। ਉਨ੍ਹਾਂ ਨੂੰ ਇਸ ਤਰ੍ਹਾਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਹੜ੍ਹ ਪੀੜਤਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ