JALANDHAR WEATHER

2 ਪਰਿਵਾਰਾਂ ਦੀਆਂ ਭਾਰੀ ਮੀਂਹ ਕਰਕੇ ਮਕਾਨ ਦੀਆਂ ਛੱਤਾਂ ਡਿੱਗੀਆਂ

ਗੁਰੂ ਹਰ ਸਹਾਏ, 10 ਸਤੰਬਰ (ਕਪਿਲ ਕੰਧਾਰੀ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹ ਕਾਰਨ ਜਿਥੇ ਕਈ ਲੋਕ ਘਰੋਂ ਬੇਘਰ ਹੋ ਗਏ ਹਨ, ਉਥੇ ਹੀ ਭਾਰੀ ਮੀਂਹ ਪੈਣ ਕਰਕੇ ਕਈ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਕਰਕੇ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਸ਼ਹਿਰ ਦੀ ਸ਼ੰਕਰ ਕਾਲੋਨੀ ਵਿਚ ਰਹਿੰਦੇ ਦੋ ਗਰੀਬ ਪਰਿਵਾਰਾਂ ਦੇ ਮਕਾਨ ਦੀ ਛੱਤ ਡਿੱਗਣ ਕਰਕੇ ਜਿਥੇ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਥੇ ਹੀ ਉਨ੍ਹਾਂ ਦੇ ਸਿਰ ਤੋਂ ਛੱਤ ਚਲੀ ਜਾਣ ਕਰਕੇ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਸ਼ੰਮੀ ਪੁੱਤਰ ਕਰਨੈਲ, ਅਮਰੀਕ ਸਿੰਘ ਪੁੱਤਰ ਇੰਦਰ ਸਿੰਘ ਨੇ ਦੱਸਿਆ ਕਿ ਉਹ ਸ਼ੰਕਰ ਕਾਲੋਨੀ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਮਕਾਨ ਦੀਆਂ ਛੱਤਾਂ ਅਤੇ ਕੰਧਾਂ ਕੱਚੀਆਂ ਹਨ ਅਤੇ ਪੈ ਰਹੇ ਭਾਰੀ ਮੀਂਹ ਕਾਰਨ ਘਰ ਦੀ ਛੱਤ ਅਤੇ ਕੰਧ ਡਿੱਗ ਪਈ ਹੈ ਤੇ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ ਅਤੇ ਹੁਣ ਮਕਾਨ ਦੀ ਛੱਤ ਡਿੱਗਣ ਕਰਕੇ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ