ਵਿਧਾਇਕ ਪਠਾਣਮਾਜਰਾ ਨੂੰ ਨਹੀਂ ਮਿਲੀ ਜ਼ਮਾਨਤ
.webp)
ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਜਬਰ-ਜ਼ਨਾਹ ਦੇ ਕੇਸ ਵਿਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜ਼ਮਾਨਤ ਮਾਣਯੋਗ ਅਦਾਲਤ ਵਲੋਂ ਨਾ ਮਨਜ਼ੂਰ ਕਰ ਦਿੱਤੀ ਗਈ ਹੈ। ਇਸਦੀ ਪੁਸ਼ਟੀ ਕਰਦਿਆਂ ਵਿਧਾਇਕ ਦੇ ਵਕੀਲ ਬੀ.ਐਸ. ਭੁੱਲਰ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਹੈ।