ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ
ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੁਝ ਵਿਅਕਤੀਆਂ ਵਲੋਂ ਅੰਜ਼ਾਮ ਦਿੱਤੇ ਜਾਣ ਵਾਲੀ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਸਥਾਨਕ ਤਿੰਨ ਵਿਅਕਤੀਆਂ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੈਕਟਰ-56 ਅਤੇ ਡੱਡੂ ਮਾਜਰਾ ਕਲੋਨੀ ਦੇ ਰਹਿਣ ਵਾਲਿਆਂ ਵਜੋਂ ਹੋਈ ਹੈ।
ਫਿਲਹਾਲ ਪੁਲਿਸ ਅਧਿਕਾਰੀ ਨੇ ਕਿਸੇ ਹੋਰ ਜਾਣਕਾਰੀ ਜਿਵੇਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਲੋਂ ਬਰਾਮਦ ਕੀਤੇ ਗਏ ਕਾਰਤੂਸ ਆਦਿ ਨੂੰ ਸਾਂਝਾ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦਾ ਅਭਿਆਨ ਜਾਰੀ ਹੈ ਤੇ ਅੱਗੇ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਉਕਤ ਅਭਿਆਨ ਪੂਰਾ ਹੋਣ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਖੁਲਾਸੇ ਕਰਨ ਲਈ ਪ੍ਰੈਸ ਕਾਨਫਰੰਸ ਵੀ ਸੱਦੀ ਜਾ ਸਕਦੀ ਹੈ।