ਕੈਬਨਿਟ ਮੰਤਰੀ ਬਲਬੀਰ ਸਿੰਘ ਡੇਰਾ ਬਾਬਾ ਨਾਨਕ ਪੁੱਜੇ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 11 ਸਤੰਬਰ (ਹੀਰਾ ਸਿੰਘ ਮਾਂਗਟ)- ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦਿਆਂ ਹੋਇਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਪੁੱਜੇ, ਜਿਥੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਹ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਜੋ ਪੰਜਾਬ ਦੇ ਲੋਕਾਂ ਦੇ ਦੁਖਾਂਤ ਵਰਤਿਆ ਮਹਾਰਾਜ ਆਪਣੀ ਕਿਰਪਾ ਕਰਕੇ ਇਨ੍ਹਾਂ ਲੋਕਾਂ ਨੂੰ ਇਸ ਦੁੱਖ ਦੀ ਘੜੀ ’ਚ ਬਾਹਰ ਨਿਕਲਣ ਦਾ ਬੱਲ ਬਖਸ਼ਣ।