JALANDHAR WEATHER

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਡਰੋਨ ਤੇ 3 ਕਿੱਲੋ ਹੈਰੋਇਨ ਬਰਾਮਦ

ਅਜਨਾਲਾ, (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਨੂੰ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਸਰਹੱਦੀ ਚੌਂਕੀ ਹਰਦੇਵ ਦੇ ਖੇਤਰ ਵਿਚੋਂ ਬੀ.ਐਸ.ਐਫ਼. 45 ਬਟਾਲੀਅਨ ਵਲੋਂ ਇਕ ਡਰੋਨ ਅਤੇ 3 ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ 45 ਬਟਾਲੀਅਨ ਦੇ ਕਮਾਂਡੈਂਟ ਰਾਣਾ ਬਰਜੇਸ਼ ਨੇ ਦੱਸਿਆ ਕਿ ਬੀ.ਐਸ.ਐਫ਼. ਦੇ ਬਹਾਦਰ ਜਵਾਨਾਂ ਵਲੋਂ ਗੁਆਂਢੀ ਮੁਲਕ ਦੀ ਦੇਸ਼ ਵਿਰੋਧੀ ਕਾਰਵਾਈ ਨੂੰ ਨਾਕਾਮ ਕਰਦਿਆਂ ਡਰੋਨ ਰਾਹੀਂ ਆਈ ਇਸ ਹੈਰੋਇਨ ਦੀ ਵੱਡੀ ਖੇਪ ਨੂੰ ਬਰਾਮਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ