ਸਰਹੱਦੀ ਪਿੰਡ ਤੋਂ ਹਥਿਆਰਾਂ ਦੇ ਜ਼ਖ਼ੀਰੇ ਸਮੇਤ 2 ਦੋਸ਼ੀ ਗ੍ਰਿਫ਼ਤਾਰ

ਫ਼ਾਜ਼ਿਲਕਾ, 11 ਸਤੰਬਰ (ਬਲਜੀਤ ਸਿੰਘ, ਪ੍ਰਦੀਪ ਕੁਮਾਰ)-ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਨੇੜਿਓਂ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਫਾਜ਼ਿਲਕਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਉਤੇ ਕੀਤੀ ਗਈ ਹੈ, ਜਿਸ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਦੋ ਆਰੋਪੀਆਂ ਨੂੰ ਕਾਬੂ ਕੀਤਾ ਗਿਆ ਹੈ। ਹਾਲਾਂਕਿ ਫਾਜ਼ਿਲਕਾ ਦੇ ਇਸ ਸਰਹੱਦੀ ਪਿੰਡ ਵਿਚ ਵੀ ਹੜ੍ਹ ਆਇਆ ਹੋਇਆ ਹੈ, ਜਿਸ ਦੇ ਬਾਵਜੂਦ ਇਥੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਵਿਚ 27 ਪਿਸਤੌਲਾਂ ਅਤੇ ਕਰੀਬ 470 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਹਾਲਾਂਕਿ ਪੁਲਿਸ ਵਲੋਂ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਰਿਮਾਂਡ ਹਾਸਿਲ ਕਰਕੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ ਕਿ ਆਖਿਰਕਾਰ ਇਹ ਹਥਿਆਰਾਂ ਦਾ ਜ਼ਖੀਰਾ ਕਿਥੋਂ ਅਤੇ ਕਿਸ ਤਰ੍ਹਾਂ ਆਇਆ।