JALANDHAR WEATHER

ਫਿਲਮ 'ਮੇਹਰ' ਦੇ ਕਲਾਕਾਰ ਰਾਜ ਕੁੰਦਰਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ

ਨਵੀਂ ਦਿੱਲੀ, 11 ਸਤੰਬਰ-ਫਿਲਮ 'ਮੇਹਰ' ਦੇ ਕਲਾਕਾਰ ਰਾਜ ਕੁੰਦਰਾ ਅੱਜ ਦਿੱਲੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ 'ਚ ਰਾਜ ਕੁੰਦਰਾ ਵਲੋਂ ਅਰਦਾਸ ਕੀਤੀ ਅਤੇ ਨਾਲ ਹੀ ਉਨ੍ਹਾਂ ਵਲੋਂ ਕੜਾਹ ਪ੍ਰਸ਼ਾਦ ਵੰਡਣ ਦੀ ਸੇਵਾ ਵੀ ਕੀਤੀ ਗਈ।

ਇਸ ਦੇ ਨਾਲ ਹੀ ਰਾਜ ਕੁੰਦਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੇਹਰ ਮੂਵੀ ਦਾ ਲੋਕਾਂ ਵਲੋਂ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਸਿੱਖੀ ਸਰੂਪ ਵਿਚ ਕੰਮ ਕਰਕੇ ਬਹੁਤ ਚੰਗਾ ਲੱਗਾ ਹੈ। ਸਾਡੀ ਇਹ ਫਿਲਮ ਛੋਟੇ ਬੱਚੇ ਤੋਂ ਲੈ ਕੇ ਬਜ਼ੁਰਗਾਂ ਤੱਕ ਨੂੰ ਇਕ ਨਵੀਂ ਸੇਧ ਦੇਵੇਗੀ। ਪੰਜਾਬ ਦੇ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਜਿਥੇ ਰਾਜ ਕੁੰਦਰਾ ਨੇ ਪਹਿਲੇ ਦਿਨ ਹੀ ਫਿਲਮ ਦੀ ਕਮਾਈ ਦੇਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਹੁਣ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਵਲੋਂ ਕਿਹਾ ਗਿਆ ਕਿ ਫਿਲਮ ਦੀ ਕਮਾਈ ਦਾ ਵੱਧ ਹਿੱਸਾ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦਿੱਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ