JALANDHAR WEATHER

ਫ਼ਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੇ ਜ਼ਖ਼ੀਰੇ ਸਣੇ ਕੀਤੇ 2 ਕਾਬੂ

ਚੰਡੀਗੜ੍ਹ, 12 ਸਤੰਬਰ-ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖਾਸ ਸੂਚਨਾ ’ਤੇ ਕਾਰਵਾਈ ਕਰਦਿਆਂ, ਫਾਜ਼ਿਲਕਾ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ 18 ਪਿਸਤੌਲ, 1847 ਕਾਰਤੂਸ ਅਤੇ 42 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਅਗਲੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ, ਇਸ ਵਿਚ ਸ਼ਾਮਿਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਤਸਕਰੀ ਨੈੱਟਵਰਕਾਂ ਨਾਲ ਲੜਨ ਲਈ ਦ੍ਰਿੜ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ