ਸਿਵਲ ਹਸਪਤਾਲ ਵਿਖੇ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਨੌਜਵਾਨ

ਕਪੂਰਥਲਾ, 12 ਸਤੰਬਰ (ਅਮਰਜੀਤ ਸਿੰਘ ਸਡਾਨਾ)-ਅੱਜ ਸ਼ਾਮ ਕਰੀਬ ਸਾਢੇ ਚਾਰ ਵਜੇ ਸਿਵਲ ਹਸਪਤਾਲ ਵਿਖੇ ਬਣੀ ਪਾਣੀ ਦੀ ਟੈਂਕੀ ਉੱਪਰ ਇਕ ਨੌਜਵਾਨ ਚੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ਉਤੇ ਪਹੁੰਚਿਆ ਪਰ ਅਜੇ ਤੱਕ ਨੌਜਵਾਨ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ ਤੇ ਪੁਲਿਸ ਉਸ ਨਾਲ ਗੱਲਬਾਤ ਕਰਕੇ ਉਸਨੂੰ ਹੇਠਾਂ ਉਤਾਰਨ ਦੇ ਯਤਨ ਕਰ ਰਹੀ ਹੈ।