JALANDHAR WEATHER

ਜ਼ਿਲ੍ਹੇ 'ਚ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੋਵੇਗੀ - ਅਮਿਤ ਕੁਮਾਰ ਪੰਚਾਲ

ਕਪੂਰਥਲਾ, 12 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੋਵੇਗੀ ਤੇ ਇਸ ਮੰਤਵ ਲਈ ਜ਼ਿਲ੍ਹੇ ਵਿਚ 42 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਝੋਨੇ ਦੀ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਨ ਉਪਰੰਤ ਖੁਰਾਕ ਤੇ ਸਿਵਲ ਸਪਲਾਈ, ਪੰਜਾਬ ਰਾਜ ਮੰਡੀ ਬੋਰਡ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਹੇਠ 1.11 ਲੱਖ ਹੈਕਟੇਅਰ ਰਕਬਾ ਹੈ ਤੇ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਪ੍ਰਸ਼ਾਸਨ ਵਲੋਂ 8.20 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਬਾਰਦਾਨੇ ਦੇ ਅਗਾਊਂ ਪ੍ਰਬੰਧ ਕਰਨ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਵੀ ਕਿਹਾ ਕਿ ਉਹ ਮੰਡੀਆਂ ਦੀ ਸਾਫ਼-ਸਫ਼ਾਈ, ਲਾਈਟਾਂ, ਪੀਣ ਵਾਲੇ ਪਾਣੀ ਤੇ ਬਾਥਰੂਮਾਂ ਦੀ ਵਿਵਸਥਾ ਯਕੀਨੀ ਬਣਾਉਣ ਤਾਂ ਜੋ ਮੰਡੀ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਕਰਨ ਤੇ ਮੰਡੀਆਂ ਵਿਚ ਵੇਚਣ ਲਈ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਖ਼ਰੀਦੇ ਜਾਣ ਵਾਲੇ ਝੋਨੇ ਵਿਚ 17 ਪ੍ਰਤੀਸ਼ਤ ਨਮੀ ਦੀ ਮਾਤਰਾ ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਿਤ ਕਰਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ