JALANDHAR WEATHER

ਹਰਿਆਣਾ ਕਮੇਟੀ ਪੰਜਾਬ 'ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਵਚਨਬੱਧ - ਜਥੇ. ਝੀਂਡਾ

ਕਰਨਾਲ, 12 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ ਵਿਖੇ ਪਰਿਕਰਮਾ ਵਿਚ ਪੱਥਰ ਲਗਾਉਣ ਦੀ ਸੇਵਾ ਸ਼ੁਰੂ ਕੀਤੀ। ਸੇਵਾ ਸ਼ੁਰੂ ਹੋਣ ਤੋਂ ਪਹਿਲਾਂ ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲਿਆਂ ਨੇ ਉਥੇ ਮੌਜੂਦ ਸੰਗਤ ਦੇ ਨਾਲ ਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ। ਇਸ ਦੌਰਾਨ ਕਾਰਜਕਾਰੀ ਕਮੇਟੀ ਮੈਂਬਰ ਪਲਵਿੰਦਰ ਸਿੰਘ ਦਰੜ, ਮੈਂਬਰ ਬੀਬੀ ਕਪੂਰ ਕੌਰ, ਮੀਤ ਸਕੱਤਰ ਅਮਰਿੰਦਰ ਸਿੰਘ ਅਤੇ ਆਈ.ਟੀ. ਇੰਚਾਰਜ ਹਰਕੀਰਤ ਸਿੰਘ ਸਮੇਤ ਹੋਰ ਮੌਜੂਦ ਸਨ।

ਇਸ ਮੌਕੇ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਹਰਿਆਣਾ ਕਮੇਟੀ ਪੰਜਾਬ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਦੀ ਸੰਗਤ ਨੂੰ ਹੜ੍ਹ ਪ੍ਰਭਾਵਿਤ ਅੰਮ੍ਰਿਤਸਰ ਜ਼ਿਲ੍ਹੇ ਦੀ ਸੇਵਾ ਸੌਂਪੀ ਗਈ ਹੈ। ਇਹ ਸੰਸਥਾ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੇ ਪੁਨਰ ਵਸੇਬੇ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਨੇ ਸੂਬੇ ਦੀ ਸੰਗਤ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਜੋ ਵੀ ਮਦਦ (ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ) ਦੇਣਾ ਚਾਹੁੰਦੇ ਹਨ, ਉਹ ਹਰਿਆਣਾ ਸੂਬੇ ਦੇ ਗੁਰਦੁਆਰਾ ਸਾਹਿਬਾਨ ਵਿਚ ਭੇਜਣ। ਇਸ ਤੋਂ ਬਾਅਦ ਇਹ ਮਦਦ ਯੋਜਨਾਬੱਧ ਤਰੀਕੇ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ