ਸ਼੍ਰੋਮਣੀ ਅਕਾਲੀ ਦਲ ਹਲਕਾ ਅਟਾਰੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇਗੀ - ਜਥੇ. ਰਣੀਕੇ

ਅਟਾਰੀ, ਅੰਮ੍ਰਿਤਸਰ, 12 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ ਪਿਛਲੇ ਦਿਨੀਂ ਆਏ ਹੜ੍ਹਾਂ ਦੇ ਪਾਣੀ ਕਾਰਨ ਹੋਏ ਭਾਰੀ ਨੁਕਸਾਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਭ ਤੋਂ ਅੱਗੇ ਆ ਕੇ ਆਪਣਾ ਫਰਜ਼ ਸਮਝਦੇ ਹੋਏ ਹੜ੍ਹ ਪ੍ਰਭਾਵਿਤ ਗਰੀਬ ਮਜ਼ਦੂਰ ਕਿਸਾਨ ਦੀ ਮਦਦ ਕਰਦੇ ਹੋਏ ਰੋਜ਼ਾਨਾ ਕਿਸੇ ਨਾ ਕਿਸੇ ਪਿੰਡ ਸ਼ਹਿਰ ਕਸਬੇ ਵਿਚ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣਦੇ ਆ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਦੁੱਖ ਦੀ ਘੜੀ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਭ ਤੋਂ ਅੱਗੇ ਆ ਕੇ ਸਾਥ ਦਿੱਤਾ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਰੱਖੀਆਂ ਗਈਆਂ ਵੱਖ-ਵੱਖ ਇਕੱਤਰਤਾਵਾਂ ਮੌਕੇ ਅਕਾਲੀ ਵਰਕਰਾਂ ਤੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਹੇI