ਅੱਜ ਮਨੀਪੁਰ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 13 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨੀਪੁਰ ਦੇ ਦੌਰੇ ’ਤੇ ਜਾਣਗੇ। ਉਹ ਇੰਫਾਲ ਅਤੇ ਚੁਰਾਚੰਦਪੁਰ ਵਿਚ ਦੋ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਇਥੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਮਈ 2023 ਤੋਂ ਬਾਅਦ ਮਨੀਪੁਰ ਵਿਚ ਮੇਈਤੇਈ ਅਤੇ ਕੁਕੀ ਭਾਈਚਾਰਿਆਂ ਵਿਚਕਾਰ ਹੋਈ ਹਿੰਸਾ ਤੋਂ ਬਾਅਦ ਇਹ ਮੋਦੀ ਦਾ ਪਹਿਲਾ ਦੌਰਾ ਹੋਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਰਾਜ ਦਾ 8ਵਾਂ ਦੌਰਾ ਹੈ। ਇਸ ਤੋਂ ਪਹਿਲਾਂ ਉਹ 2014 ਤੋਂ 2022 ਵਿਚਕਾਰ 7 ਵਾਰ ਮਨੀਪੁਰ ਦਾ ਦੌਰਾ ਕਰ ਚੁੱਕੇ ਹਨ।
ਮਨੀਪੁਰ ਹਿੰਸਾ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਪ੍ਰਧਾਨ ਮੰਤਰੀ ਮੋਦੀ ਤੋਂ ਮਨੀਪੁਰ ਦਾ ਦੌਰਾ ਕਰਨ ਦੀ ਮੰਗ ਕਰ ਰਹੀ ਹੈ। ਹੁਣ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਦੇ ਇਸ ਦੌਰੇ ਦਾ ਸਵਾਗਤ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮਨੀਪੁਰ ਦੀ ਸਮੱਸਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ, ਇਹ ਚੰਗਾ ਹੈ ਕਿ ਉਹ ਹੁਣ ਉੱਥੇ ਜਾ ਰਹੇ ਹਨ।