JALANDHAR WEATHER

ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, (ਕਪੂਰਥਲਾ), 13 ਸਤੰਬਰ (ਥਿੰਦ,ਹੈਪੀ,ਲਾਡੀ)- ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜੀਨੀਅਰ ਸਵਰਨ ਸਿੰਘ,ਐਡੀਸ਼ਨਲ ਮੈਨੇਜਰ ਚੰਚਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਤੇਜਵੰਤ ਸਿੰਘ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹਰਸ਼ ਮਲਹੋਤਰ ਪ੍ਰਭਾਵਿਤ ਪਿੰਡਾਂ ਭਰੋਆਣਾ,ਮੰਡ ਇੰਦਰਪੁਰ,ਮੰਡ ਬਾਊਪੁਰ ਲਈ ਰਵਾਨਾ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ