ਫ਼ੈਡਰੇਸ਼ਨ (ਮਹਿਤਾ) ਵਲੋਂ ਸਥਾਪਨਾ ਦਿਵਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ 13, ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦਾ 81ਵਾਂ ਸਥਾਪਣਾ ਦਿਵਸ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਫੈਡਰੇਸ਼ਨ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਕੇ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਜੀਤ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਜਨਰਲ ਸਕੱਤਰ ਲਖਬੀਰ ਸਿੰਘ ਸੇਖੋ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।