ਮਨੀਪੁਰ ਪੁੱਜੇ ਪ੍ਰਧਾਨ ਮੰਤਰੀ ਮੋਦੀ

ਇੰਫ਼ਾਲ, 13 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਪੁਰ ਦੇ ਦੌਰੇ ’ਤੇ ਹਨ। ਉਹ ਦੁਪਹਿਰ 12 ਵਜੇ ਦੇ ਕਰੀਬ ਇੰਫਾਲ ਹਵਾਈ ਅੱਡੇ ’ਤੇ ਪਹੁੰਚੇ। ਫਿਰ ਉਹ ਸੜਕ ਰਾਹੀਂ 60 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਚੁਰਾਚੰਦਪੁਰ ਪਹੁੰਚੇ। ਪ੍ਰਧਾਨ ਮੰਤਰੀ ਇੰਫਾਲ ਤੋਂ ਹੈਲੀਕਾਪਟਰ ਰਾਹੀਂ ਚੁਰਾਚੰਦਪੁਰ ਜਾਣ ਵਾਲੇ ਸਨ, ਪਰ ਇੰਫਾਲ ਵਿਚ ਭਾਰੀ ਬਾਰਸ਼ ਕਾਰਨ ਉਨ੍ਹਾਂ ਨੂੰ ਸੜਕ ਰਾਹੀਂ ਜਾਣਾ ਪਿਆ।
ਪ੍ਰਧਾਨ ਮੰਤਰੀ ਇੰਫਾਲ ਅਤੇ ਚੁਰਾਚੰਦਪੁਰ ਜ਼ਿਲ੍ਹਿਆਂ ਵਿਚ 8,500 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਦੋਵਾਂ ਥਾਵਾਂ ’ਤੇ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮਨੀਪੁਰ ਤੋਂ ਪਹਿਲਾਂ ਮਿਜ਼ੋਰਮ ਗਏ ਸਨ। ਉੱਥੇ ਉਨ੍ਹਾਂ ਨੇ 9000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।
ਮਈ 2023 ਵਿਚ ਮਨੀਪੁਰ ਵਿਚ ਮੇਈਤੇਈ ਅਤੇ ਕੁਕੀ ਭਾਈਚਾਰਿਆਂ ਵਿਚਕਾਰ ਨਸਲੀ ਹਿੰਸਾ ਭੜਕਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਮੋਦੀ ਦਾ ਮਨੀਪੁਰ ਦਾ ਪਹਿਲਾ ਦੌਰਾ ਹੈ।