ਜਥੇਦਾਰ ਗੜਗੱਜ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤੀਨਿਧਾ ਦੀ ਇਕੱਤਰਤਾ ਜਾਰੀ

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੜ ਪੀੜਤ ਇਲਾਕਿਆਂ ਵਿਚ ਰਾਹਤ ਸਮੱਗਰੀ ਵੰਡਣ ਦੇ ਮਾਮਲੇ ਸੰਬੰਧੀ ਸਿੱਖ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਸੰਬੰਧਿਤ ਪ੍ਰਤੀਨਿਧ ਸ਼ਾਮਿਲ ਹਨ। ਇਸ ਇਕੱਤਰਤਾ ਦੌਰਾਨ ਹੜ੍ਹ ਪੀੜਤ ਇਲਾਕਿਆਂ ਵਿਚ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਦੇ ਢੰਗ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।