JALANDHAR WEATHER

ਭਾਰਤ-ਆਸਟ੍ਰੇਲੀਆ ਮਹਿਲਾ ਕ੍ਰਿਕਟ ਮੈਚ 'ਚ ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਅੱਜ ਬਾਅਦ ਦੁਪਹਿਰ 1.30 ਵਜੇ ਖੇਡਿਆ ਜਾ ਰਿਹਾ ਹੈ। ਪਹਿਲੇ ਮੈਚ ਵਿਚ ਭਾਰਤੀ ਮਹਿਲਾ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪੁਲਿਸ ਪ੍ਰਸ਼ਾਸਨ ਵਲੋਂ ਸਟੇਡੀਅਮ ਦੇ ਚਾਰੇ ਪਾਸੇ ਵੱਡੀ ਗਿਣਤੀ ਵਿਚ ਪੁਲਿਸ ਕਰਮੀ ਤਾਇਨਾਤ ਕਰਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ