JALANDHAR WEATHER

ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਵਲੋਂ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਜਨਾਲਾ, ਰਮਦਾਸ, ਗੱਗੋਮਾਹਲ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤ ਲੋਕਾਂ ਦਾ ਹਾਲ ਜਾਣਨ ਲਈ ਅੱਜ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਰਮਦਾਸ (ਅਜਨਾਲਾ) ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਹੋਰ ਆਗੂ ਵੀ ਉਨ੍ਹਾਂ ਨਾਲ ਮੌਜੂਦ ਹਨ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ