ਨੇਪਾਲ : ਵਿਰੋਧ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਈ 72

ਕਠਮੰਡੂ, 14 ਸਤੰਬਰ - ਇਕ ਪੁਲਿਸ ਅਧਿਕਾਰੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਨੇਪਾਲ ਵਿਚ ਵਿਰੋਧ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ 72 ਹੋ ਗਈ ਹੈ। ਮਰਨ ਵਾਲਿਆਂ ਵਿਚ 59 ਪ੍ਰਦਰਸ਼ਨਕਾਰੀ, ਤਿੰਨ ਪੁਲਿਸ ਅਧਿਕਾਰੀ ਅਤੇ 10 ਕੈਦੀ ਸ਼ਾਮਿਲ ਸਨ ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ
ਇਸ ਦੌਰਾਨ, ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ, ਸੁਸ਼ੀਲਾ ਕਾਰਕੀ ਨੇ ਐਲਾਨ ਕੀਤਾ ਕਿ ਨੇਪਾਲ ਵਿਚ ਭ੍ਰਿਸ਼ਟਾਚਾਰ ਵਿਰੋਧੀ ਪ੍ਰਦਰਸ਼ਨ ਦੌਰਾਨ ਮਾਰੇ ਗਏ ਲੋਕਾਂ ਨੂੰ 'ਸ਼ਹੀਦ' ਵਜੋਂ ਜਾਣਿਆ ਜਾਵੇਗਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 10 ਲੱਖ ਨੇਪਾਲੀ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀਆਂ ਟਿੱਪਣੀਆਂ ਵਿਚ ਇਹ ਐਲਾਨ ਕੀਤਾ। ਪ੍ਰੈਸ ਕਾਨਫ਼ਰੰਸ ਦੌਰਾਨ, ਸੁਸ਼ੀਲਾ ਕਾਰਕੀ ਨੇ ਕਿਹਾ ਕਿ 8 ਸਤੰਬਰ ਨੂੰ ਮਰਨ ਵਾਲੇ ਸਾਰੇ ਲੋਕਾਂ ਨੂੰ 'ਸ਼ਹੀਦ' ਵਜੋਂ ਜਾਣਿਆ ਜਾਵੇਗਾ ਅਤੇ ਹਰੇਕ ਨੂੰ 10 ਲੱਖ ਨੇਪਾਲ ਰੁਪਏ ਮਿਲਣਗੇ।