JALANDHAR WEATHER

ਪੰਜਾਬ ਪੁਲਿਸ ਹਰਿਆਣਾ ਵਿਚ ਸ਼ਾਂਤੀ ਭੰਗ ਕਰਨ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ - ਜਥੇਦਾਰ ਜਗਦੀਸ਼ ਸਿੰਘ ਝੀਂਡਾ

 ਕਰਨਾਲ, 14 ਸਤੰਬਰ( ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪੰਜਾਬ ਪੁਲਿਸ ਸਾਡੇ ਰਾਜ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ ਕਮੇਟੀ ਦੇ ਸੂਝਵਾਨ ਮੈਂਬਰ ਗੁਰਨਾਮ ਸਿੰਘ ਲਾਡੀ ਨੂੰ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ ਅਤੇ ਪੁਲਿਸ ਤਾਨਾਸ਼ਾਹੀ ਰਵੱਈਆ ਅਪਣਾ ਕੇ ਹਰਿਆਣਾ ਰਾਜ ਦੀ ਸ਼ਾਂਤੀ ਭੰਗ ਕਰ ਰਹੀ ਹੈ। ਲੋਕਤੰਤਰ ਵਿਚ ਪੰਜਾਬ ਪੁਲਿਸ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਹਰਿਆਣਾ ਕਮੇਟੀ ਦੇ ਮੁੱਖ ਦਫਤਰ ਕੁਰੂਕਸ਼ੇਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਕਮੇਟੀ ਮੈਂਬਰ ਰੁਪਿੰਦਰ ਸਿੰਘ, ਮੈਂਬਰ ਇੰਦਰਜੀਤ ਸਿੰਘ, ਗੁਰਤੇਜ ਸਿੰਘ ਅਤੇ ਹੋਰ ਮੌਜੂਦ ਸਨ। ਜਥੇਦਾਰ ਝੀਂਡਾ ਨੇ ਕਿਹਾ ਕਿ ਕੋਈ ਰਿਸ਼ਤੇਦਾਰ ਉਨ੍ਹਾਂ ਦੇ ਕਿਸੇ ਵੀ ਰਿਸ਼ਤੇਦਾਰ ਦੇ ਘਰ ਆ ਸਕਦਾ ਹੈ। ਹੁਣ ਗੁਰਨਾਮ ਸਿੰਘ ਡਾਬਰੀ ਦੇ ਪਰਿਵਾਰ ਨੂੰ ਤੰਗ ਕਰਨ ਦੀ ਬਜਾਏ, ਪੰਜਾਬ ਪੁਲਿਸ ਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਕਿਉਂ ਨਹੀਂ ਗ੍ਰਿਫ਼ਤਾਰ ਕੀਤਾ? ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਲਾਡੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਹੈ ਅਤੇ ਪੰਜਾਬ ਸਰਕਾਰ ਨੇ ਸੰਸਥਾ ਨੂੰ ਬਦਨਾਮ ਕਰਨ ਲਈ ਇਹ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਇਕ ਮੈਂਬਰ ਨੂੰ ਸਾਜ਼ਿਸ਼ ਦੇ ਹਿੱਸੇ ਵਜੋਂ ਫਸਾਇਆ ਗਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਜੇਕਰ ਹਰਿਆਣਾ ਕਮੇਟੀ ਨਾਲ ਸੰਬੰਧਿਤ ਕੋਈ ਮੁੱਦਾ ਹੈ ਤਾਂ ਪਹਿਲਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਲਾਡੀ ਵਿਰੁੱਧ ਕਾਰਵਾਈ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਹਰਿਆਣਾ ਕਮੇਟੀ ਨਾਲ ਗੱਲ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ