ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 128 ਦੌੜਾਂ ਦਾ ਟੀਚਾ

ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 127 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 128 ਦੌੜਾਂ ਦਾ ਟੀਚਾ ਦਿੱਤਾ। ਪਾਕਿਸਤਾਨ ਵਲੋਂ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ।