JALANDHAR WEATHER

ਏਸ਼ੀਆ ਕੱਪ ਦੇ ਹਾਈਵੋਲਟੇਜ ਮੁਕਾਬਲੇ ਵਿਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੂੰ

ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 127 ਦੌੜਾਂ ਬਣਾਈਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ ਟੀਚਾ 15.5 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ, ਤਿਲਕ ਵਰਮਾ ਨੇ 31-31, ਸ਼ੁਭਮਨ ਗਿੱਲ ਨੇ 10 ਦੌੜਾਂ ਦਾ ਯੋਗਦਾਨ ਦਿੱਤਾ, ਜਦਕਿ ਸ਼ਿਵਮ ਦੂਬੇ 10 ਦੌੜਾਂ ਬਣਾ ਕੇ ਅੰਤ ਤੱਕ ਆਊਟ ਨਹੀਂ ਹੋਏ। ਪਾਕਿਸਤਾਨ ਵਲੋਂ ਸੈਮ ਆਯੂਬ ਸਭ ਤੋਂ ਸਫ਼ਲ ਗੇਂਦਬਾਜ਼ ਰਹੇ, ਜਿਸ ਨੇ ਭਾਰਤ ਦੀਆਂ ਤਿੰਨੋ ਵਿਕਟਾਂ ਹਾਸਲ ਕੀਤੀਆਂ। ਭਾਰਤ ਦੇ ਅਕਸ਼ਰ ਪਟੇਲ ਨੂੰ ਗੇਮ ਚੇਂਜਰ ਆਫ ਦ ਮੈਚ, ਪਾਕਿਸਤਾਨ ਦੇ ਸ਼ਾਹਿਨ ਅਫਰੀਦੀ ਨੂੰ ਸੁਪਰ ਸਿਕਸਸ ਆਫ ਦ ਮੈਚ ਅਤੇ ਭਾਰਤ ਦੇ ਕੁਲਦੀਪ ਯਾਦਵ ਨੂੰ ਪਲੇਅਰ ਆਫ ਦ ਮੈਚ ਦਾ ਪੁਰਸਕਾਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ