ਪਹਿਲੇ ਵਨਡੇ 'ਚ ਆਸਟ੍ਰੇਲੀਆ ਤੋਂ 8 ਵਿਕਟਾਂ ਨਾਲ ਹਾਰੀ ਭਾਰਤੀ ਮਹਿਲਾ ਕ੍ਰਿਕਟ ਟੀਮ

ਚੰਡੀਗੜ੍ਹ, 14 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ 3 ਇਕਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕੇਟ ਸਟੇਡੀਆਮ ਨਿਊ ਚੰਡੀਗੜ੍ਹ ਵਿਖੇ ਖੇਡਿਆ ਗਿਆ। ਇਸ ਮੈਚ ਵਿਚ ਆਸਟ੍ਰੇਲੀਆ ਨੇ ਮੇਜ਼ਬਾਨ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ 7 ਵਿਕਟਾਂ ਦੇ ਨੁਕਸਾਨ ''ਤੇ 281 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ ਦੀ ਟੀਮ ਨੇ ਨਿਰਧਾਰਤ ਟੀਚਾ 2 ਵਿਕਟਾਂ ਦੇ ਨੁਕਾਸਾਨ 'ਤੇ 44.1 ਓਵਰਾਂ ਵਿਚ ਹਾਸਲ ਕਰ ਲਿਆ।