ਤਜਿੰਦਰ ਸਿੰਘ ਬਿੱਟੂ ਨੇ ਕੀਤਾ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ

ਜਲੰਧਰ, 15 ਸਤੰਬਰ (ਜਸਪਾਲ ਸਿੰਘ)- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਸਪੁੱਤਰ ਰਿਚੀ ਕੇ.ਪੀ. ਦੀ ਬੇਵਕਤ ਮੌਤ ’ਤੇ ਦੁੱਖ ਪ੍ਰਗਟ ਕਰਨ ਦੇ ਲਈ ਅੱਜ ਉਚੇਚੇ ਤੌਰ ’ਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਸ. ਤੇਜਿੰਦਰ ਸਿੰਘ ਬਿੱਟੂ ਉਨ੍ਹਾਂ ਦੀ ਮਾਡਲ ਟਾਊਨ ਸਥਿਤ ਰਿਹਾਇਸ਼ ’ਤੇ ਪੁੱਜੇ ੍ਟ ਇਸ ਮੌਕੇ ਉਨ੍ਹਾਂ ਮਹਿੰਦਰ ਸਿੰਘ ਕੇ. ਪੀ. ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜਵਾਨ ਬੇਟੇ ਦੀ ਬੇਵਕਤ ਮੌਤ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।