ਪੰਜਾਬ ਦੇ ਪ੍ਰਭਾਵਿਤ ਲੋਕਾਂ ਨਾਲ ਖੜੇ ਹੋਣ ਲਈ ਆਏ ਹਨ ਰਾਹੁਲ ਗਾਂਧੀ- ਚਰਨਜੀਤ ਸਿੰਘ ਚੰਨੀ

ਗੁਰਦਾਸਪੁਰ, 15 ਸਤੰਬਰ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ, ਕਾਂਗਰਸੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਉਨ੍ਹਾਂ ਲੋਕਾਂ ਨਾਲ ਖੜ੍ਹੇ ਹੋਣ ਲਈ ਪੰਜਾਬ ਆਏ ਹਨ, ਜਿਨ੍ਹਾਂ ਨੇ ਆਪਣੇ ਘਰ ਅਤੇ ਫ਼ਸਲਾਂ ਗੁਆ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਨੂੰ 1600 ਕਰੋੜ ਰੁਪਏ ਦਿੱਤੇ ਤੇ ਜਦੋਂ ਮੈਂ ਮੁੱਖ ਮੰਤਰੀ ਸੀ, ਤਾਂ ਦੋ ਜ਼ਿਲ੍ਹਿਆਂ ਵਿਚ ਫ਼ਸਲਾਂ ਤਬਾਹ ਹੋ ਗਈਆਂ ਸਨ ਅਤੇ ਸਾਨੂੰ 716 ਕਰੋੜ ਰੁਪਏ ਖਰਚ ਕਰਨੇ ਪਏ ਸਨ। ਉਨ੍ਹਾਂ ਪੁੱਛਿਆ ਕਿ ਪੂਰੇ ਸੂਬੇ ਲਈ 1600 ਕਰੋੜ ਰੁਪਏ ਕਿਵੇਂ ਕਾਫ਼ੀ ਹੋਣਗੇ?