ਸੰਯੁਕਤ ਕਿਸਾਨ ਮੋਰਚੇ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ
ਚੰਡੀਗੜ੍ਹ, 15 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਦੁਆਬੇ ਅਤੇ ਮਾਝੇ ਦੀਆਂ ਕਿਸਾਨ ਜਥੇਬੰਦੀਆਂ, ਜੋ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹਨ, ਦੀ ਚੰਡੀਗੜ੍ਹ ’ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿਚ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦਾ 133 ਕਰੋੜ ਰੁਪਿਆ ਬਕਾਇਆ ਦੱਸਿਆ ਜਾ ਰਿਹਾ ਹੈ।