ਰਾਸ਼ਟਰਪਤੀ ਦਰੋਪਦੀ ਮੁਰਮੂ 27 ਸਤੰਬਰ ਨੂੰ ਆਉਣਗੇ ਬਿਆਸ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਦੇ ਲਈ ਡੇਰਾ ਰਾਧਾ ਸਵਾਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਉਹ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਹਜ਼ੂਰ ਜਸਦੀਪ ਸਿੰਘ ਗਿੱਲ ਦੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਉਹ 2 ਦਿਨ ਡੇਰਾ ਬਿਆਸ ਦੇ ਵਿਚ ਰਹਿਣਗੇ।