JALANDHAR WEATHER

ਦੇਹਦਾਰੂਨ ਘਟਨਾਕ੍ਰਮ: ਇਲਾਕੇ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਧਾਮੀ

ਦੇਹਰਾਦੂਨ, 16 ਸਤੰਬਰ-ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮਾਲਦੇਵਤਾ ਦੇ ਕੇਸਰਵਾਲਾ ਇਲਾਕੇ ਵਿਚ ਆਫ਼ਤ ਪ੍ਰਭਾਵਿਤ ਇਲਾਕੇ ਦਾ ਨਿਰੀਖਣ ਕੀਤਾ। ਦੇਹਰਾਦੂਨ ਜ਼ਿਲ੍ਹੇ ਦੇ ਸਹਸਤਧਾਰਾ ਇਲਾਕੇ ਵਿਚ ਭਾਰੀ ਬਾਰਿਸ਼ ਕਾਰਨ ਪਾਣੀ ਦੇ ਵਹਾਅ ਕਾਰਨ ਰਾਏਪੁਰ ਦੇ ਮਾਲਦੇਵਤਾ ਵਿਚ 100 ਮੀਟਰ ਲੰਬੀ ਸੜਕ ਵਹਿ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਘਰਾਂ ਅਤੇ ਸਰਕਾਰੀ ਜਾਇਦਾਦਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਜਨਜੀਵਨ ਪ੍ਰਭਾਵਿਤ ਹੋਇਆ ਹੈ। ਅਸੀਂ ਚੀਜ਼ਾਂ ਨੂੰ ਪਟੜੀ ’ਤੇ ਲਿਆਉਣ ਲਈ ਕੰਮ ਕਰ ਰਹੇ ਹਾਂ। ਕਈ ਥਾਵਾਂ ’ਤੇ ਸੰਪਰਕ ਹੋਣ ’ਚ ਰੁਕਾਵਟ ਪੈਦਾ ਹੋਈ ਹੈ। ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸਾਡੇ ਸਾਰੇ ਵਿਭਾਗ ਜੰਗੀ ਪੱਧਰ ’ਤੇ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਵੇਰੇ ਮੇਰੇ ਨਾਲ ਗੱਲ ਕੀਤੀ ਅਤੇ ਸਾਰੀ ਜਾਣਕਾਰੀ ਲਈ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਅਸੀਂ ਇਸ ਆਫ਼ਤ ਵਿਚ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੰਮ ਕਰ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ