ਕ੍ਰਿਕਟਰ ਯੁਵਰਾਜ ਸਿੰਘ ਤੇ ਸੋਨੂੰ ਸੂਦ ਨੂੰ ਈ.ਡੀ.ਵਲੋਂ ਸੰਮਨ ਜਾਰੀ
.jpeg)
ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1 ਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ 23 ਸਤੰਬਰ ਨੂੰ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ।
ਇਸ ਦੇ ਨਾਲ ਹੀ ਸੋਨੂੰ ਸੂਦ ਨੂੰ ਵੀ ਇਸ ਮਾਮਲੇ ਵਿਚ ਈ.ਡੀ. ਨੇ ਸੰਮਨ ਜਾਰੀ ਕੀਤੇ ਹਨ ਤੇ 24 ਸਤੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।