JALANDHAR WEATHER

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਵੀ ਨਹੀਂ ਪੁੱਜੇ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਰਿਸ਼ਤੇਦਾਰ (ਉਨ੍ਹਾਂ ਦੀ ਪਤਨੀ ਦੇ ਭਰਾ) ਗਜਪਤ ਸਿੰਘ ਗਰੇਵਾਲ ਨੂੰ ਦੋ ਵਾਰ ਪੇਸ਼ ਹੋਣ ਲਈ ਸੰਮਨ ਭੇਜੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਗੱਜਪਤ ਸਿੰਘ ਨੂੰ ਮੁੜ ਮੰਗਲਵਾਰ ਨੂੰ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਕਰੀਬ ਪੌਣੇ ਦੋ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਗਰੇਵਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅੱਗੇ ਪੇਸ਼ ਨਹੀਂ ਹੋਏ ਹਨ। ਪੁਲਿਸ ਸੂਤਰਾਂ ਅਨੁਸਾਰ ਗਜਪਤ ਸਿੰਘ ਨੂੰ ਵਿਜੀਲੈਂਸ ਦੇ ਮੁਹਾਲੀ ਸਥਿਤ ਥਾਣਾ ਫਲਾਇੰਗ ਸਕੂਐਡ-1 ਵਿਖੇ ਆਉਣ ਲਈ ਕਿਹਾ ਗਿਆ ਸੀ ਪਰੰਤੂ ਅੱਜ ਸਵੇਰ ਤੋਂ ਹੀ ਉਹ ਨਾ ਤਾਂ ਪੰਜਾਬ ਵਿਜੀਲੈਂਸ ਭਵਨ ਵਿਖੇ ਅਤੇ ਨਾ ਹੀ ਥਾਣੇ ਵਿਖੇ ਆਉਂਦੇ ਹੋਏ ਨਜ਼ਰ ਆਏ ਹਨ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਗਜਪਤ ਸਿੰਘ ਦੀ ਹਾਜ਼ਰੀ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ