JALANDHAR WEATHER

ਡਾ. ਦਵਿੰਦਰ ਸਿੰਘ ਬੜੂ ਸਾਹਿਬ ਵਾਲਿਆਂ ਵਲੋਂ ਹੜ੍ਹ ਪੀੜਤ ਇਲਾਕੇ ਦਾ ਦੌਰਾ

ਧਰਮਗੜ੍ਹ (ਸੰਗਰੂਰ), 16 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿਖੇ ਟਰੱਸਟ ਵਲੋਂ ਚੱਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਹੜ੍ਹ ਪੀੜਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਲਗੀਧਰ ਟਰੱਸਟ ਵਲੋਂ ਇਹ ਬੀੜਾ ਚੁੱਕਿਆ ਗਿਆ ਹੈ ਜੋ ਪੈਸਾ ਸੰਗਤਾਂ ਵਲੋਂ ਦਾਨ ਦੇ ਰੂਪ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਆਵੇਗਾ, ਉਹ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਹੋਵੇ ਅਤੇ ਹੜ੍ਹ ਪੀੜਤਾਂ ਲਈ ਉਹ ਬੁਨਿਆਦੀ ਲੋੜਾਂ ਪੂਰੀਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੋ ਦੂਸਰਾ ਫੇਜ਼ ਹੈ, ਜਿਸ ਵਿਚ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਘਰਾਂ ਦੀ ਵੀ ਮੁਰੰਮਤ ਕੀਤੀ ਜਾਵੇਗੀ। ਇਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਮੁਰੰਮਤ ਦੀ ਲੋੜ ਹੋਵੇਗੀ, ਉਨ੍ਹਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੂੰ ਨਵੇਂ ਮਕਾਨ ਬਣਾਉਣ ਦੀ ਲੋੜ ਪਵੇਗੀ, ਉਨ੍ਹਾਂ ਦੀ ਉਸਾਰੀ ਵੀ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੋ ਕੁਦਰਤੀ ਆਫਤ ਆਈ ਹੈ, ਇਸ ਵਿਚੋਂ ਹੜ੍ਹ ਪੀੜਤਾਂ ਨੂੰ ਕੱਢਣ ਲਈ ਆਪਣੇ ਦਸਵੰਧ ਦਾ ਹਿੱਸਾ ਮਦਦ ਲਈ ਜ਼ਰੂਰ ਦਾਨ ਕਰਨ ਤਾਂ ਜੋ ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਦੀ ਮੁਰੰਮਤ ਕੀਤੀ ਜਾ ਸਕੇ ਤੇ ਸਾਨੂੰ ਸਭ ਨੂੰ ਮਿਲ ਕੇ ਇਹ ਹੰਭਲਾ ਜ਼ਰੂਰ ਮਾਰਨਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ