ਲਖਬੀਰ ਸਿੰਘ ਲੋਧੀਨੰਗਲ ਦੇ ਗ੍ਰਹਿ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ

ਫਤਿਹਗੜ੍ਹ ਚੂੜੀਆਂ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਕਰਨ ਲਈ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਜ਼ਰੂਰੀ ਇਕੱਤਰਤਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਗ੍ਰਹਿ ਵਿਖੇ ਸ਼ੁਰੂ ਹੋ ਗਈ ਹੈ। ਇਸ ਵਿਸ਼ੇਸ਼ ਇਕੱਤਰਤਾ ਵਿਚ ਜਿਥੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਮਾਂ ਸਾਰਨੀ ਉਲੀਕੀ ਜਾਏਗੀ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹਿਮ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਹੋਵੇਗਾ। ਇਸ ਮੌਕੇ ਹਲਕੇ ਤੋਂ ਦਰਜਾ ਬਦਰਜਾ ਅਕਾਲੀ ਦਲ ਦੇ ਵਰਕਰ ਅਤੇ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ।