ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ : 5.225 ਕਿਲੋ ਹੈਰੋਇਨ ਸਣੇ ਤਸਕਰ ਕਾਬੂ

ਚੰਡੀਗੜ੍ਹ, 16 ਸਤੰਬਰ-ਖੁਫੀਆ ਜਾਣਕਾਰੀ ਦੇ ਆਧਾਰ ਉਤੇ ਇਕ ਕਾਰਵਾਈ ਵਿਚ ਫਿਰੋਜ਼ਪੁਰ ਪੁਲਿਸ ਨੇ ਪਟਿਆਲਾ ਦੇ ਵਸਨੀਕ ਕ੍ਰਿਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇਕ ਅੰਤਰ-ਰਾਜੀ ਡਰੱਗ ਸਪਲਾਈ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸਦੇ ਕਬਜ਼ੇ ਵਿਚੋਂ 5.225 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕ੍ਰਿਸ਼ਨ ਸਿੰਘ, ਪਿੰਡ ਨਿਆਲ, ਪਾਤੜਾਂ ਦੇ ਸਹਿ-ਮੁਲਜ਼ਮ ਮਿੰਟੂ ਨਾਲ ਮਿਲ ਕੇ ਹਰਿਆਣਾ ਅਤੇ ਰਾਜਸਥਾਨ ਸਮੇਤ ਵੱਖ-ਵੱਖ ਜ਼ਿਲ੍ਹਿਆਂ ਅਤੇ ਗੁਆਂਢੀ ਰਾਜਾਂ ਨੂੰ ਹੈਰੋਇਨ ਸਪਲਾਈ ਕਰ ਰਿਹਾ ਸੀ। ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇਸਦੇ ਅੱਗੇ ਅਤੇ ਪਿੱਛੇ ਸਬੰਧ ਸ਼ਾਮਿਲ ਹਨ। ਇਹ ਜਾਣਕਾਰੀ ਡੀ.ਜੀ.ਪੀ. ਨੇ ਟਵੀਟ ਕਰਕੇ ਦਿੱਤੀ।