JALANDHAR WEATHER

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਗੁਰਪੁਰਬ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 16 ਸਤੰਬਰ (ਜਗਮੋਹਣ ਸਿੰਘ ਥਿੰਦ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਗੁਰਪੁਰਬ ਸਮੂਹ ਅਖੰਡ ਪਾਠੀ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਬੇਰ ਸਾਹਿਬ ਦੇ ਸਟਾਫ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬੜੀ ਸ਼ਰਧਾ ਨਾਲ ਪਾਏ ਗਏ।

ਇਸ ਦੌਰਾਨ ਨੌਵੇਂ ਪਾਤਿਸ਼ਾਹ ਜੀ ਦੀ ਬਾਣੀ ਦੇ ਭੋਗ ਦੇ ਸਲੋਕ ਗਾ ਕੇ ਗ੍ਰੰਥੀ ਸਿੰਘ ਨੇ ਸਰਵਣ ਕਰਵਾਏ ਤੇ ਭੋਗ ਉਪਰੰਤ ਭਾਈ ਹਰਕੀਰਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ। ਇਸ ਉਪਰੰਤ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਸ ਤੋਂ ਬਾਅਦ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਨੇ ਪਾਵਨ ਹੁਕਮਨਾਮਾ ਸੁਣਾਇਆ ਤੇ ਸੰਗਤਾਂ ਨੂੰ ਕਥਾ ਸਰਵਣ ਕਰਵਾਈ। ਉਨ੍ਹਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੀਵਨ ਇਤਿਹਾਸ ਸੁਣਾਇਆ ਤੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰ ਉਤੇ ਪ੍ਰਗਟ ਹੋਏ ਤੇ ਕਿੱਧਰੇ ਗਏ ਨਹੀਂ ਹਨ। ਉਨ੍ਹਾਂ ਆਪਣਾ ਸਰੀਰ ਰੂਪੀ ਚੋਲਾ ਤਿਆਗਣ ਤੋਂ ਪਹਿਲਾਂ ਆਪਣੀ ਜੋਤਿ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਵਿਚ ਟਿਕਾਈ। ਇਸੇ ਤਰ੍ਹਾਂ ਹੀ ਦਸ ਪਾਤਸ਼ਾਹੀਆਂ ਤੋਂ ਬਾਅਦ ਗੁਰਸ਼ਬਦ ਰੂਪੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਸਾਂ ਪਾਤਸ਼ਾਹੀਆਂ ਦੀ ਜੋਤਿ ਬਿਰਾਜਮਾਨ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ 'ਚ ਹਮੇਸ਼ਾ ਲਈ ਪ੍ਰਤੱਖ ਹਾਜ਼ਰ ਨਾਜ਼ਰ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ