JALANDHAR WEATHER

ਸੀਵਰ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 4 ਕਰਮਚਾਰੀ, ਇਕ ਦੀ ਮੌਤ

ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੇ ਅਸ਼ੋਕ ਵਿਹਾਰ ਵਿਚ ਸੀਵਰ ਦੀ ਸਫ਼ਾਈ ਕਰਦੇ ਸਮੇਂ 4 ਸਫ਼ਾਈ ਕਰਮਚਾਰੀ ਜ਼ਹਿਰੀਲੀ ਗੈਸ ਦੇ ਸੰਪਰਕ ਵਿਚ ਆ ਗਏ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।


ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਰਾਤ 12 ਵਜੇ ਦੇ ਕਰੀਬ ਅਸ਼ੋਕ ਵਿਹਾਰ ਇਲਾਕੇ ਵਿਚ ਵਾਪਰੀ, ਜਦੋਂ ਇਕ ਅਪਾਰਟਮੈਂਟ ਦੇ ਨੇੜੇ ਸੀਵਰ ਦੀ ਸਫ਼ਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਜ਼ਹਿਰੀਲੀ ਗੈਸ ਨੇ ਚਾਰ ਸਫਾਈ ਕਰਮਚਾਰੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਨ੍ਹਾਂ ਵਿਚੋਂ ਅਰਵਿੰਦ (40 ਸਾਲ) ਦੀ ਮੌਤ ਹੋ ਗਈ ਜਦੋਂ ਕਿ 3 ਕਰਮਚਾਰੀ ਜ਼ਹਿਰੀਲੀ ਗੈਸ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਬਿਮਾਰ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ