ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 17 ਸਤੰਬਰ- ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਟਵੀਟ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਤੁਹਾਡੀ ਦੂਰਦਰਸ਼ੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ ’ਤੇ ਇਕ ਛਾਪ ਛੱਡ ਰਿਹਾ ਹੈ ਅਤੇ ਇਕ ਵਿਕਸਤ ਰਾਸ਼ਟਰ ਦੇ ਟੀਚੇ ਵੱਲ ਲਗਾਤਾਰ ਵਧ ਰਿਹਾ ਹੈ। ਮਾਤ ਭੂਮੀ ਦੀ ਸੇਵਾ ਲਈ ਸਮਰਪਿਤ ਤੁਹਾਡੀ ਲੰਬੀ, ਸਿਹਤਮੰਦ ਅਤੇ ਸੰਪੂਰਨ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।