ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਵਧਾਈ

ਨਵੀਂ ਦਿੱਲੀ, 17 ਸਤੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ। ਆਪਣੀ ਅਸਾਧਾਰਨ ਅਗਵਾਈ ਨਾਲ, ਸਖ਼ਤ ਮਿਹਨਤ ਦੇ ਸਿਖਰ ਦੀ ਇਕ ਉਦਾਹਰਣ ਪੇਸ਼ ਕਰਕੇ, ਤੁਸੀਂ ਦੇਸ਼ ਵਿਚ ਵੱਡੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਇਕ ਸੰਸਕ੍ਰਿਤੀ ਪੈਦਾ ਕੀਤੀ ਹੈ।
ਅੱਜ ਵਿਸ਼ਵ ਭਾਈਚਾਰਾ ਵੀ ਤੁਹਾਡੇ ਮਾਰਗਦਰਸ਼ਨ ਵਿਚ ਆਪਣਾ ਵਿਸ਼ਵਾਸ ਪ੍ਰਗਟ ਕਰ ਰਿਹਾ ਹੈ। ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੀ ਹਾਂ ਕਿ ਤੁਸੀਂ ਹਮੇਸ਼ਾ ਸਿਹਤਮੰਦ ਅਤੇ ਖੁਸ਼ ਰਹੋ ਅਤੇ ਆਪਣੀ ਵਿਲੱਖਣ ਅਗਵਾਈ ਨਾਲ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਜਾਓ।