ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ’ਚ ਐਸ.ਜੀ.ਪੀ.ਸੀ. ਵਲੋਂ ਕਾਰਵਾਈ

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਉਨ੍ਹਾਂ ਨੂੰ ਸਿਰੋਪਾਓ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਵਲੋਂ ਚਾਰ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਮਾਮਲੇ ਵਿਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਗਟ ਸਿੰਘ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਦੀ ਤਬਦੀਲੀ ਕਿਸੇ ਹੋਰ ਥਾਂ ਕਰਨ ਤੋਂ ਇਲਾਵਾ ਉਸ ਸਮੇਂ ਡਿਊਟੀ ’ਤੇ ਹਾਜ਼ਰ ਨਾ ਹੋਣ ਵਾਲੇ ਇਕ ਕਥਾਵਾਚਕ ਅਤੇ ਇਕ ਸੇਵਾਦਾਰ ਵਿਰੁੱਧ ਵੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ ਜਦੋਂ ਕਿ ਸਿਰੋਪਾਓ ਦੇਣ ਵਾਲੇ ਇਕ ਇਵਜੀ ਦੇ ਤੌਰ ’ਤੇ ਕੰਮ ਕਰ ਰਹੇ ਮੁਲਾਜ਼ਮ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਸਿਫਾਰਿਸ਼ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਕੀਤੀ ਗਈ ਹੈ।