ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਆਗੂ ਅਸ਼ਵਨੀ ਸ਼ਰਮਾ

ਜਲੰਧਰ, 17 ਸਤੰਬਰ-ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਭਾਜਪਾ ਆਗੂ ਅਸ਼ਵਨੀ ਸ਼ਰਮਾ ਪੁੱਜੇ। ਦੱਸ ਦਈਏ ਕਿ ਸ਼ਨੀਵਾਰ ਦੇਰ ਰਾਤ ਨੂੰ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਦੋ ਵਾਰ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ 36 ਸਾਲਾ ਰਿਚੀ ਕੇਪੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।