JALANDHAR WEATHER

ਮੋਟਰਸਾਈਕਲ ਸਵਾਰ 2 ਲੁਟੇਰੇ ਪ੍ਰਵਾਸੀ ਮਜ਼ਦੂਰ ਨੂੰ ਜ਼ਖ਼ਮੀ ਕਰਕੇ ਮੋਬਾਈਲ ਤੇ ਪਰਸ ਖੋਹ ਕੇ ਫ਼ਰਾਰ

ਕਪੂਰਥਲਾ, 17 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੰਮ ਤੋਂ ਵਾਪਸ ਸਾਈਕਲ 'ਤੇ ਘਰ ਜਾ ਰਹੇ ਆ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ਸ਼ੇਖੂਪੁਰ ਨਜ਼ਦੀਕ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਉਸ ਦਾ ਮੋਬਾਈਲ ਤੇ ਪਰਸ ਖੋਹ ਕੇ ਫ਼ਰਾਰ ਹੋ ਗਏ | ਜਿਸ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ |

ਜੇਰੇ ਇਲਾਜ ਸੰਜੇ ਪੁੱਤਰ ਬੱਬਲੂ ਵਾਸੀ ਸੰਤਪੁਰਾ ਨੇ ਦੱਸਿਆ ਕਿ ਉਹ ਮਜ਼ਦੂਰ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਸ਼ੇਖੂਪੁਰ ਨਜ਼ਦੀਕ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਦਾ ਮੋਬਾਈਲ ਫੋਨ ਤੇ ਪਰਸ ਖੋਹ ਲਿਆ | ਜ਼ਖ਼ਮੀ ਵਿਅਕਤੀ ਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਵਲੋਂ ਕੀਤਾ ਜਾ ਰਿਹਾ | ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ