30 ਅਕਤੂਬਰ ਨੂੰ ਹੋਵੇਗਾ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ

ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ 30 ਅਕਤੂਬਰ 2025 ਨੂੰ ਹੋਵੇਗਾ ਅਤੇ ਉਸ ਮਿਤੀ ਤੋਂ 45 ਦਿਨਾਂ ਦੇ ਅੰਦਰ ਇਸ ਦਾ ਕਾਰਜ ਸ਼ੁਰੂ ਹੋ ਜਾਵੇਗਾ।